ਚੰਡੀਗੜ੍ਹ 8 ਮਾਰਚ— ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬਾਗੀ ਤੇਵਰ ਦਿਖਾਏ ਜਾਣ ਤੋਂ ਬਾਅਦ ਸੂਬੇ ਦੀ ਦੀ ਅਕਾਲੀ ਸਿਆਸਤ ਗਰਮਾ ਗਈ ਹੈ। ਬਦਲੇ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਦਲ ਦੇ ਪਾਰਲੀਮੈਂਟਰੀ ਬੋਰਡ ਅਤੇ ਚੋਣ ਅਬਜਰਵਰਾਂ ਦੀ ਮੀਟਿੰਗ ਨੂੰ ਮੁਲਤਵੀ ਕਰਕੇ 17 ਮਾਰਚ ਨੂੰ ਦੁਪਿਹਰ 12 ਵਜੇ ਨੀਯਤ ਕਰ ਦਿੱਤਾ ਗਿਆ ਹੈ ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਜੀ ਦਾ ਸੇਵਾ ਸੰਭਾਲ ਸਮਾਗਮ 10 ਮਾਰਚ ਨੂੰ ਸਵੇਰੇ 10 ਵਜੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਿਹਾ ਹੈ। ਇਸ ਕਰਕੇ ਪਾਰਟੀ ਦੇ ਆਗੂ ਸਹਿਬਾਨ ਦੀ ਸਹੂਲਤ ਕਰਕੇ ਪਾਰਟੀ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਹੁਣ ਇਹ ਮੀਟਿੰਗ ਹੋਲੇ ਮੁਹੱਲੇ ਤੋਂ ਬਾਅਦ 17 ਮਾਰਚ ਨੂੰ ਦੁਪਿਹਰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ।
ਇਸੇ ਦੌਰਾਨ ਦਲ ਦੇ ਕਾਰਜਕਾਰੀ ਪ੍ਰਧਾਨ ਆਪਣੇ ਪਹਿਲੇ ਬਿਆਨ ਤੋਂ ਮੁੱਕਰ ਗਏ ਹਨ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਤਸਵੀਰ ਸਮੇਤ ਉਹਨਾਂ ਵੱਲੋਂ ਬਿਕਰਮ ਸਿੰਘ ਮਜੀਠੀਆ ਬਾਰੇ ਪਿੱਠ ਵਿੱਚ ਛੁਰਾ ਮਾਰਨ ਵਾਲਾ ਦਿੱਤਾ ਬਿਆਨ ਅਜੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਅਧਿਕਾਰਤ ਸ਼ੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਕੀਤਾ ਹੋਇਆ ਹੈ।
Comments