ਚੰਡੀਗੜ੍ਹ- ਆਮ ਆਦਮੀ ਪਾਰਟੀ ਹਾਈਕਮਾਨ ਨੇ ਅਮਨ ਅਰੋੜਾ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਅਮਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ । ਪਾਰਟੀ ਦੇ ਨਵ ਨਿਯੁਕਤ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਵਰਕਿੰਗ ਪ੍ਰੈਜ਼ੀਡੈਂਟ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।”
ਨਵੀਂ ਜਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਆਗੂ ਸੰਦੀਪ ਪਾਠਕ ਦਾ ਧੰਨਵਾਦ ਕੀਤਾ ਹੈ।