ਜਲੰਧਰ – ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਲਈ ਮੈਦਾਨ ਵਿੱਚ ਉਤਾਰ ਦਿੱਤਾ ਹੈ। ਅਕਾਲੀ ਆਗੂਆਂ ਦੀ ਜਲੰਧਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ ਗਿਆ ਹੈ।
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾ ਦੀ ਚੋਣ 28 ਅਕਤੂਬਰ ਨੂੰ ਹੋਣੀ ਤੈਅ ਹੋਈ ਹੈ। ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਦੀ ਮੌਯੂਦਗੀ ਵਿੱਚ ਬੀਬੀ ਜਾਗੀਰ ਕੌਰ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ।
ਮੀਟਿੰਗ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਪੰਚ ਪ੍ਰਧਾਨੀ ਦਾ ਫੈਸਲਾ ਹਰ ਸਿੱਖ ਨੂੰ ਪ੍ਰਵਾਨ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਸਿੰਘ ਸਾਹਿਬਾਨ ਸਾਡੇ ਸਤਿਕਾਰ ਦੇ ਪਾਤਰ ਹਨ ਉਨ੍ਹਾਂ ਦੇ ਫੈਸਲੇ ਦੀ ਅਵੱਗਿਆ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।