ਚੰਡੀਗੜ੍ਹ- ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ‘ਚ 497 ਨਵ-ਨਿਯੁਕਤ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ । ਪੰਜਾਬ ਦੇ ਮੁੱਖ ਭਗਵੰਤ ਮਾਨ ਨੇ ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਵਾਲੀਆਂ ਮਿਲਾ ਕੇ ਹੁਣ ਤੱਕ 50,892 ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਿਸ਼ ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ।ਪੰਜਾਬ ਦੇ ਮਿਹਨਤੀ ਨੌਜਵਾਨਾਂ ਦੇ ਸੁਪਨੇ ਸਾਕਾਰ ਹੋ ਰਹੇ ਨੇ। ਇੱਥੇ ਹੀ ਨੌਜਵਾਨਾਂ ਨੂੰ ਕੰਮ ਦੇ ਰਹੇ ਹਾਂ ਅਤੇ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣਾ ਰਹੇ ਹਾਂ। ਪਿਛਲੇ ਸਾਲ ਵਾਂਗ ਇਸ ਸਾਲ ਵੀ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇਵਾਂਗੇ।ਮਿਸ਼ਨ ਰੁਜ਼ਗਾਰ ਦਾ ਇਹ ਸਿਲਸਿਲਾ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਅਕਸਰ ਸਾਡੇ ਵੱਲੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਨੂੰ ਲੈਕੇ ਸਵਾਲ ਚੁੱਕਦੇ ਹਨ, ਪਰ ਮੇਰੇ ਕੋਲ ਹੁਣ ਤੱਕ ਦਿੱਤੀਆਂ ਸਰਕਾਰੀ ਨੌਕਰੀਆਂ ਦੀ ਲਿਸਟ ਪਈ ਹੈ। ਉਨ੍ਹਾਂ ਨੂੰ ਇਹ ਤਾਂ ਅਸੰਭਵ ਲੱਗ ਰਿਹਾ, ਕਿਉਂਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਨੌਕਰੀਆਂ ਦਿੱਤੀਆਂ ਹੀ ਨਹੀਂ।
Comments