ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗਲ ਦੇ ਪਿੰਡ ਬਿਭੌਰ ਵਿਖੇ ਸਥਿਤ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਯਾਦਗਾਰੀ ਅਸਥਾਨ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਉਨ੍ਹਾਂ ਗੁਰੂ ਚਰਨਾਂ ‘ਚ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪਾਵਨ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਮਨ ਨੂੰ ਬਹੁਤ ਸ਼ਾਂਤੀ ਤੇ ਸਕੂਨ ਮਿਲਿਆ। ਪਰਮਾਤਮਾ ਪੰਜਾਬ ਤੇ ਪੰਜਾਬੀਆਂ ਨੂੰ ਹਮੇਸ਼ਾ ਚੜ੍ਹਦੀਕਲਾ ‘ਚ ਰੱਖਣ।
ਮੁੱਖ ਮੰਤਰੀ ਮਾਨ ਨੇ ਨੰਗਲ ਫ਼ੇਰੀ ਦੇ ਦੌਰਾਨ ਨੰਗਲ ਦੇ ਗੈਸਟ ਹਾਊਸ ਵਿਖੇ ਆਪਣੇ ਪਰਿਵਾਰ ਸਮੇਤ ਪੌਦੇ ਵੀ ਲਗਾਏ।
ਇਸ ਮੌਕੇ ਉਨ੍ਹਾਂ ਨੂੰ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੁਆਰਾ ਸਨਮਾਨਿਤ ਕੀਤਾ ਗਿਆ।
Comments