ਗੜ੍ਹਸ਼ੰਕਰ- ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ੁੱਕਰਵਾਰ ਸਵੇਰੇ ਪਤਾ ਲੱਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 15 ਪੰਨੇ ਸਰੂਪ ਨਾਲੋਂ ਅਲੱਗ ਕੀਤੇ ਗਏ ਸਨ।ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੱਸਿਆ ਕਿ ਪਿੰਡ ਵਿੱਚ ਕਿਸੇ ਨੌਜਵਾਨ ਦੀ ਮੌਤ ਮਗਰੋਂ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ ਸਨ । ਭੋਗ ਪੈਣ ਉਪਰੰਤ ਇਸ ਘਟਨਾ ਦਾ ਪਤਾ ਲੱਗਿਆ । ਪਿਛਲੇ ਦੋ ਦਿਨਾਂ ਤੋਂ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰੇ ਬੰਦ ਪਏ ਸਨ ਫਿਰ ਵੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਇਸ ਘਟਨਾ ਦਾ ਸਖ਼ਤ ਨੋਟਿਸ ਲੈੰਦਿਆ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਮੇਤ ਸਮੁੱਚੀ ਪ੍ਰਬੰਧਕੀ ਕਮੇਟੀ ਨੂੰ ਤਲਬ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਣਗਹਿਲੀ ਵਰਤੀ ਗਈ ਹੈ । ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਕਰਕੇ ਸ਼ਰਾਰਤੀ ਅਨਸਰਾਂ ਦੇ ਹੌਸਲੇ ਵਧੇ ਹੋਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਨੂੰ ਸਖਤ ਕਾਨੂੰਨ ਬਣਾਉਣਾ ਚਾਹੀਦਾ ਹੈ ।
Comments