ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਮਹਿੰਗਾਈ ਭੱਤੇ ਵਿੱਚ ਚਾਰ ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ 1 ਨਵੰਬਰ 2024 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 4 ਫੀਸਦ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ ਹੁਣ 38 ਫੀਸਦੀ ਤੋਂ ਵਧ ਕੇ 42 ਫੀਸਦ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਅਤੇ ਲੋਕਾਂ ਦਰਮਿਆਨ ਅਹਿਮ ਕੜੀ ਵਜੋਂ ਵਿਚਰਦੇ ਹਨ ਇਸ ਕਈ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।