ਚੰਡੀਗੜ੍ਹ- ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਬੇਨਤੀਜਾ ਰਹੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਾਨੂੰ ਖੁੱਲ੍ਹਾ ਸਮਾਂ ਦੇਣ ਦਾ ਭਰੋਸਾ ਦਿੱਤਾ ਸੀ । ਅਸੀਂ ਕਿਸਾਨਾਂ ਦੀਆਂ 18 ਮੁੱਖ ਮੰਗਾਂ ਵਾਲਾ ਮੰਗ ਪੱਤਰ ਨਾਲ ਲੈ ਕੇ ਗਏ ਸੀ । ਅਜੇ ਸਿਰਫ਼ 9 ਮੰਗਾਂ ਬਾਰੇ ਹੀ ਗੱਲਬਾਤ ਹੋ ਸਕੀ ਸੀ । ਕਿਸਾਨ ਆਗੂ ਉਗਰਾਹਾਂ ਨੇ ਕਿਹਾ ਕਿ ਸਿਰਫ਼ ਇੱਕ ਮੰਗ ਪਹਿਲੀ ਜੂਨ ਤੋਂ ਝੋਨਾ ਲਾਉਣ ਬਾਰੇ ਹੀ ਸਹਿਮਤੀ ਬਣੀ ਸੀ, ਪਰੰਤੂ ਮੁੱਖ ਮੰਤਰੀ ਨੇ ਕਿਹਾ ਕਿ ਜੇ ਕਿਸਾਨ 5 ਮਾਰਚ ਨੂੰ ਧਰਨੇ ‘ਤੇ ਬੈਠਣਗੇ ਤਾਂ ਜਿਹੜੀਆਂ ਮੰਗਾਂ ਮੰਨੀਆਂ ਉਹ ਵੀ ਕੈਂਸਲ ਸਮਝੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਧਰਨਾ ਲਾਉਣ ਦੀ ਗੱਲ ਸੁਣ ਕੇ ਤੈਸ਼ ਵਿੱਚ ਆ ਗਏ ਅਤੇ ਮੀਟਿੰਗ ਅੱਧ ਵਿਚਕਾਰ ਹੀ ਛੱਡ ਕੇ ਚਲੇ ਗਏ। ਮੀਟਿੰਗ ਵਿੱਚ ਸ਼ਾਮਿਲ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਨੂੰ ਚੁਣੌਤੀ ਦਿੰਦੇ ਹੋਏ ਚਲੇ ਗਏ । ਕਿਸਾਨ ਆਗੂਆਂ ਨੇ ਮੁੱਖ ਮੰਤਰੀ ਉੱਪਰ ਧਮਕਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਾਡਾ 5 ਮਾਰਚ ਨੂੰ ਪੱਕਾ ਮੋਰਚਾ ਲਗਾਉਣ ਦਾ ਪ੍ਰੋਗਰਾਮ ਪਹਿਲਾਂ ਵਾਂਗ ਜਾਰੀ ਰਹੇਗਾ । ਕਿਸਾਨ ਪੰਜ ਮਾਰਚ ਨੂੰ ਰਾਜਧਾਨੀ ਵੱਲ ਕੂਚ ਕਰਨਗੇ।
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸੜਕਾਂ ‘ਤੇ ਧਰਨੇ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ,”ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ‘ਤੇ ਵੀ ਬਹੁਤ ਅਸਰ ਪੈਂਦਾ ਹੈ, ਇਸਦਾ ਵੀ ਆਪਾਂ ਖਿਆਲ ਕਰੀਏ।”
Brij Bhushan Goyal says
Farmers are our own. But, they must realize that global economy is free market economy. Govts.are giving subsidies and MSPs which will continue. We have to realistic. 86% are very small, tenant and marginal farmers. In order to leverage their strength they must form their cooperatives to compete with corporates.