ਚੰਡੀਗੜ੍ਹ- ਅਕਾਲੀ ਆਗੂ ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਹੋਰ ਚਿੱਠੀ ਲਿਖੀ ਹੈ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਮ ਲਿਖੀ ਚਿੱਠੀ ਵਿੱਚ ਸੁਖਬੀਰ ਬਾਦਲ ਨੇ ਖੁਦ ਨੂੰ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਸਿੰਘ ਸਹਿਬਾਨ ਅੱਗੇ ਤਨਖਾਹ ਲਗਵਾਉਣ ਲਈ ਜੋਦੜੀ ਕੀਤੀ ਹੈ। ਪੜ੍ਹੋ ਪੂਰਾ ਵੇਰਵਾ
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ‘ਤਨਖ਼ਾਹੀਆ’ ਕਰਾਰ ਦਿੱਤਾ ਹੋਇਆ ਹੈ । ਉਹ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ।