ਚੰਡੀਗੜ੍ਹ- ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪੁਲਿਸ ਦੇ ਦੋ ਜਵਾਨਾਂ ਨੂੰ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਵੱਲੋਂ ASI ਜਸਬੀਰ ਸਿੰਘ ਅਤੇ ASI ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਦੀ ਮੰਗ ਦੀ ਹਮਾਇਤ ਕੀਤੀ ਹੈ। ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ 4 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਦੋਨਾਂ ਬਹਾਦਰ ਪੁਲਿਸ ਜਵਾਨਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਸੁਖਬੀਰ ਸਿਘ ਬਾਦਲ ਦੀ ਜਾਨ ਬਚਾਈ।ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਹਮਲਾਵਰ ਨਰਾਇਣ ਸਿੰਘ ਚੌੜਾ ਨੂੰ ਫੁਰਤੀ ਨਾਲ ਕਾਬੂ ਨਾ ਕੀਤਾ ਗਿਆ ਹੁੰਦਾ ਤਾਂ ਜਾਅ ਜਾਂਦੀ ਹੋ ਜਾਣੀ ਸੀ।
ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ ਦਿੱਤਾ ਹੈ। ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਘਟਨਾ ਦੀ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੋਵੇਂ ਬੇਨਤੀਆਂ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ASI ਜਸਬੀਰ ਸਿੰਘ ਬਾਦਲ ਪਰਿਵਾਰ ਨਾਲ ਪਿਛਲੇ ਤਕਰੀਬਨ ਵੀਹ ਸਾਲਾਂ ਤੋਂ ਤਾਇਨਾਤ ਰਿਹਾ ਹੈ ।