ਗੁਰਦਾਸਪੁਰ- ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਕੀਤੀ ਗਈ ਕਥਿਤ ਬਿਆਨਬਾਜ਼ੀ ‘ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ।
ਸੁਖਜਿੰਦਰ ਰੰਧਾਵਾ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਮੈਂ ਜਥੇਦਾਰ ਸਾਹਿਬ ਦਾ ਬਿਆਨ ਸੁਣ ਕੇ ਸੌਂ ਨਹੀ ਸਕਿਆ, ਤੁਹਾਨੂੰ ਭਰੇ ਮਨ ਨਾਲ ਚਿੱਠੀ ਲਿਖ ਰਿਹਾ ਹਾਂ। ਉਨ੍ਹਾਂ ਵਿਰਸਾ ਸਿੰਘ ਵਲਟੋਹਾ, ਅਕਾਲੀ ਦਲ ਦੇ ਸੁਪਰੀਮੋ ਅਤੇ ਆਈ.ਟੀ. ਵਿੰਗ ਖਿਲਾਫ਼ ਬਣਦੀਆਂ ਕਾਨੂੰਨੀ ਧਾਰਾਂਵਾਂ ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਚਿੱਠੀ ਦੇ ਅਖੀਰ ਵਿੱਚ ਉਨ੍ਹਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਸੰਬੋਧਨ ਹੁੰਦਿਆਂ ਲਿਖਿਆ ਕਿ ਪਰਮਾਤਮਾਂ ਤੁਹਾਨੂੰ ‘ਸ਼ੋਸ਼ਲ ਮੀਡੀਆ ਦੇ ਆਕਾ’ ਅਤੇ ਵੱਡੇ ਅਕਾਲੀ ਆਗੂ ਖਿਲਾਫ਼ ਕਾਰਵਾਈ ਕਰਨ ਦੀ ਹਿੰਮਤ ਬਖਸ਼ੇ।